ਮਧੁਰ ਆਵਾਜ਼ ਵਿੱਚ ਸ਼ਬਦ ਗਾਇਨ
Автор: SikhiSoch
Загружено: 2025-09-07
Просмотров: 379
🙏 “ਮੈ ਪੇਖਿਓ ਰੀ ਊਚਾ” is a divine Shabad from Sri Guru Granth Sahib Ji, beautifully sung in Kirtan form. This Gurbani reminds us of the greatness of Waheguru, the Supreme Lord who is beyond all and pervades everywhere. Listening to this Shabad brings peace, devotion, and spiritual bliss.
ਰਾਗੁ ਦੇਵਗੰਧਾਰੀ - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ - ਅੰਗ 534
ਰਾਗੁ ਦੇਵਗੰਧਾਰੀ ਮਹਲਾ ੫ ਘਰੁ ੫
ੴ ਸਤਿਗੁਰ ਪ੍ਰਸਾਦਿ ॥
ਮੈ ਪੇਖਿਓ ਰੀ ਊਚਾ ਮੋਹਨੁ ਸਭ ਤੇ ਊਚਾ ॥
ਹੇ ਭੈਣ! ਮੈਂ ਵੇਖ ਲਿਆ ਹੈ ਕਿ ਉਹ ਸੋਹਣਾ ਪ੍ਰਭੂ ਬਹੁਤ ਉੱਚਾ ਹੈ ਸਭ ਨਾਲੋਂ ਉੱਚਾ ਹੈ ।
ਆਨ ਨ ਸਮਸਰਿ ਕੋਊ ਲਾਗੈ ਢੂਢਿ ਰਹੇ ਹਮ ਮੂਚਾ ॥੧॥ ਰਹਾਉ ॥
ਮੈਂ ਬਹੁਤ ਭਾਲ ਕਰ ਕੇ ਥੱਕ ਗਿਆ ਹਾਂ । ਕੋਈ ਹੋਰ ਉਸ ਦੀ ਬਰਾਬਰੀ ਨਹੀਂ ਕਰ ਸਕਦਾ ।੧।ਰਹਾਉ।
ਬਹੁ ਬੇਅੰਤੁ ਅਤਿ ਬਡੋ ਗਾਹਰੋ ਥਾਹ ਨਹੀ ਅਗਹੂਚਾ ॥
ਉਹ ਪਰਮਾਤਮਾ ਬਹੁਤ ਬੇਅੰਤ ਹੈ, ਉਹ ਬਹੁਤ ਹੀ ਗੰਭੀਰ ਹੈ ਉਸ ਦੀ ਡੂੰਘਾਈ ਨਹੀਂ ਲੱਭ ਸਕਦੀ, ਉਹ ਇਤਨਾ ਉੱਚਾ ਹੈ ਕਿ ਉਸ ਤਕ ਅੱਪੜਿਆ ਨਹੀਂ ਜਾ ਸਕਦਾ ।
ਤੋਲਿ ਨ ਤੁਲੀਐ ਮੋਲਿ ਨ ਮੁਲੀਐ ਕਤ ਪਾਈਐ ਮਨ ਰੂਚਾ ॥੧॥
ਕਿਸੇ ਵੱਟੇ ਨਾਲ ਉਸ ਨੂੰ ਤੋਲਿਆ ਨਹੀਂ ਜਾ ਸਕਦਾ, ਕਿਸੇ ਕੀਮਤਿ ਨਾਲ ਉਸ ਨੂੰ ਖਰੀਦਿਆ ਨਹੀਂ ਜਾ ਸਕਦਾ, ਪਤਾ ਨਹੀਂ ਲੱਗਦਾ ਕਿੱਥੇ ਉਸ ਸੋਹਣੇ ਪ੍ਰਭੂ ਨੂੰ ਲੱਭੀਏ ।੧।
ਖੋਜ ਅਸੰਖਾ ਅਨਿਕ ਤਪੰਥਾ ਬਿਨੁ ਗੁਰ ਨਹੀ ਪਹੂਚਾ ॥
ਅਨੇਕਾਂ ਭਾਲਾਂ ਕਰੀਏ, ਅਨੇਕਾਂ ਰਸਤੇ ਵੇਖੀਏ (ਕੁਝ ਨਹੀਂ ਬਣ ਸਕਦਾ), ਗੁਰੂ ਦੀ ਸਰਨ ਪੈਣ ਤੋਂ ਬਿਨਾ ਉਸ ਪ੍ਰਭੂ ਦੇ ਚਰਨਾਂ ਵਿਚ ਨਹੀਂ ਪਹੁੰਚ ਸਕੀਦਾ ।
ਕਹੁ ਨਾਨਕ ਕਿਰਪਾ ਕਰੀ ਠਾਕੁਰ ਮਿਲਿ ਸਾਧੂ ਰਸ ਭੂੰਚਾ ॥੨॥੧॥੩੨॥
ਹੇ ਨਾਨਕ! ਆਖ—ਪ੍ਰਭੂ ਨੇ ਜਿਸ ਮਨੁੱਖ ਉੱਤੇ ਕਿਰਪਾ ਕੀਤੀ, ਉਹ ਗੁਰੂ ਨੂੰ ਮਿਲ ਕੇ ਉਸ ਦੇ ਨਾਮ ਦਾ ਰਸ ਮਾਣਦਾ ਹੈ ।੨।੧।੩੨।
Доступные форматы для скачивания:
Скачать видео mp4
-
Информация по загрузке: