ਆਖਾ ਜੀਵਾ ਵਿਸਰੈ ਮਰਿ ਜਾਉ
Автор: IKONKAAR (ਸ਼ਹਿਦ ਤੋਂ ਮਿੱਠੇ ਸ਼ਬਦ)
Загружено: 2025-12-06
Просмотров: 57
(ਜਿਉਂ ਜਿਉਂ) ਮੈਂ (ਪਰਮਾਤਮਾ ਦਾ) ਨਾਮ ਸਿਮਰਦਾ ਹਾਂ, ਤਿਉਂ ਤਿਉਂ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ ।
(ਪਰ ਜਦੋਂ ਮੈਨੂੰ ਪ੍ਰਭੂ ਦਾ ਨਾਮ) ਭੁੱਲ ਜਾਂਦਾ ਹੈ, ਮੇਰੀ ਆਤਮਕ ਮੌਤ ਹੋ ਜਾਂਦੀ ਹੈ ।
(ਇਹ ਪਤਾ ਹੁੰਦਿਆਂ ਭੀ) ਸਦਾ ਕਾਇਮ-ਰਹਿਣ ਵਾਲੇ ਪਰਮਾਤਮਾ ਦਾ ਨਾਮ ਸਿਮਰਨਾ ਔਖਾ (ਕੰਮ ਜਾਪਦਾ ਹੈ) ।
(ਜਿਸ ਮਨੁੱਖ ਦੇ ਅੰਦਰ) ਸਦਾ-ਥਿਰ ਪ੍ਰਭੂ ਦਾ ਨਾਮ ਸਿਮਰਨ ਦੀ ਤਾਂਘ ਪੈਦਾ ਹੋ ਜਾਂਦੀ ਹੈ।
ਉਸ ਤਾਂਘ ਦੀ ਬਰਕਤਿ ਨਾਲ (ਹਰਿ-ਨਾਮ-ਭੋਜਨ) ਖਾ ਕੇ ਉਸ ਦੇ ਸਾਰੇ ਦੁੱਖ ਦੂਰ ਹੋ ਜਾਂਦੇ ਹਨ ।
ਹੇ ਮੇਰੀ ਮਾਂ! (ਅਰਦਾਸ ਕਰ ਕਿ) ਉਹ ਪਰਮਾਤਮਾ ਮੈਨੂੰ ਕਦੇ ਭੀ ਨਾਹ ਭੁੱਲੇ ।
ਜਿਉਂ ਜਿਉਂ ਉਸ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦਾ ਨਾਮ ਸਿਮਰੀਏ, ਤਿਉਂ ਤਿਉਂ ਉਹ ਮਾਲਕ (ਮਨ ਵਿਚ ਆ ਵੱਸਦਾ ਹੈ) ।
ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੇ ਨਾਮ ਦੀ ਰਤਾ ਜਿਤਨੀ ਭੀ ਮਹਿਮਾ ਬਿਆਨ ਕਰ ਕੇ (ਸਾਰੇ ਜੀਵ) ਥੱਕ ਗਏ ਹਨ ।
ਕੋਈ ਭੀ ਨਹੀਂ ਦੱਸ ਸਕਿਆ ਕਿ ਪਰਮਾਤਮਾ ਦੇ ਬਰਾਬਰ ਦੀ ਕਿਹੜੀ ਹਸਤੀ ਹੈ ।
ਜੇ (ਜਗਤ ਦੇ) ਸਾਰੇ ਹੀ ਜੀਵ ਰਲ ਕੇ (ਪ੍ਰਭੂ ਦੀ ਵਡਿਆਈ) ਬਿਆਨ ਕਰਨ ਦਾ ਜਤਨ ਕਰਨ, ਤਾਂ ਉਹ ਪ੍ਰਭੂ (ਆਪਣੇ ਅਸਲੇ ਨਾਲੋਂ) ਵੱਡਾ ਨਹੀਂ ਹੋ ਜਾਂਦਾ।
(ਤੇ, ਜੇ ਕੋਈ ਭੀ ਉਸ ਦੀ ਵਡਿਆਈ ਨਾਹ ਕਰੇ), ਤਾਂ ਉਹ (ਅੱਗੇ ਨਾਲੋਂ) ਘੱਟ ਨਹੀਂ ਜਾਂਦਾ ।
(ਉਸ ਨੂੰ ਆਪਣੀ ਸੋਭਾ ਦਾ ਲਾਲਚ ਨਹੀਂ) ।
ਉਹ ਪ੍ਰਭੂ ਕਦੇ ਮਰਦਾ ਨਹੀਂ, ਨਾਹ ਹੀ (ਉਸ ਦੀ ਖ਼ਾਤਰ) ਸੋਗ ਹੁੰਦਾ ਹੈ ।
ਉਹ ਸਦਾ (ਜੀਵਾਂ ਨੂੰ ਰਿਜ਼ਕ ਦਿੰਦਾ ਹੈ, ਉਸ ਦੀਆਂ ਦਾਤਾਂ ਵਰਤਣ ਨਾਲ ਕਦੇ ਮੁਕਦੀਆਂ ਨਹੀਂ ।
ਉਸ ਦੀ ਵੱਡੀ ਖ਼ੂਬੀ ਇਹ ਹੈ ਕਿ ਕੋਈ ਹੋਰ ਉਸ ਵਰਗਾ ਨਹੀਂ ਹੈ, ਨਾਹ ਕੋਈ ਹੋਇਆ ਹੈ, ਨਾਹ ਕਦੇ ਹੋਵੇਗਾ ।
(ਹੇ ਪ੍ਰਭੂ!) ਜਿਤਨਾ ਬੇਅੰਤ ਤੂੰ ਆਪ ਹੈਂ ਉਤਨੀ ਬੇਅੰਤ ਤੇਰੀ ਬਖ਼ਸ਼ਸ਼ ।
(ਤੂੰ ਐਸਾ ਹੈਂ) ਜਿਸ ਨੇ ਦਿਨ ਬਣਾਇਆ ਹੈ ਤੇ ਰਾਤ ਬਣਾਈ ਹੈ ।
ਹੇ ਨਾਨਕ! ਉਹ ਬੰਦੇ ਨੀਵੇਂ ਜੀਵਨ ਵਾਲੇ ਬਣ ਜਾਂਦੇ ਹਨ, ਜੋ (ਅਜਿਹੇ) ਖਸਮ-ਪ੍ਰਭੂ ਨੂੰ ਭੁਲਾ ਦੇਂਦੇ ਹਨ ।
ਨਾਮ ਤੋਂ ਖੁੰਝੇ ਹੋਏ ਜੀਵ (ਹੀ) ਨੀਚ ਹਨ ।
Доступные форматы для скачивания:
Скачать видео mp4
-
Информация по загрузке: