ਪਿੰਡ ਦੁਸਾਂਝ ਕਲਾਂ ਵਿਖੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ
Автор: DOSANJH LIVE
Загружено: 2026-01-05
Просмотров: 569
ਪ੍ਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ
ਗੁਰਾਇਆ, ਦੁਸਾਂਝ ਕਲਾਂ 03 ਜਨਵਰੀ (ਸੁਰਿੰਦਰਪਾਲ ਕੁੱਕੂ):--ਪਿੰਡ ਦੁਸਾਂਝ ਕਲਾਂ ਵਿਖੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਯੋਗ ਅਗਵਾਈ ਵਿੱਚ ਗੁਰੂਦੁਆਰਾ ਧਰਮਦੁਆਰਾ ਸਾਹਿਬ ਜੀ ਦੀ ਪ੍ਬੰਧਕ ਕਮੇਟੀ ਅਤੇ ਸਮੂਹ ਨਗਰ ਨਿਵਾਸੀਆਂ ਤੇ ਐਨ. ਆਰ. ਆਈ. ਆਈਜ਼ ਵੀਰਾਂ ਦੇ ਸਹਿਯੋਗ ਨਾਲ ਸਜਾਇਆ ਗਿਆ। ਇਹ ਨਗਰ ਕੀਰਤਨ ਪਿੰਡ ਦੇ ਵੱਖ ਵੱਖ ਪੜਾਵਾਂ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। ਇਸ ਨਗਰ ਕੀਰਤਨ ਮੌਕੇ ਢਾਡੀ ਉਂਕਾਰ ਸਿੰਘ ਮਾਨ ਟੂਟੋ ਮਜ਼ਾਰੇ ਵਾਲੀਆਂ ਨੇ ਆਇਆਂ ਸੰਗਤਾਂ ਨੂੰ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਇਤਿਹਾਸ ਬਾਰੇ ਜਾਣੂ ਕਰਵਾਇਆ। ਇਸ ਸੰਗਤਾਂ ਵੱਲੋਂ ਥਾਂ-ਥਾਂ ਤੇ ਫਲ-ਫਰੂਟ ਅਤੇ ਚਾਹ ਪਕੌੜਿਆਂ ਦੇ ਲੰਗਰ ਅਤੁੱਟ ਲੰਗਰ ਵਰਤਾਏ ਗਏ। ਇਸ ਨਗਰ ਕੀਰਤਨ ਸਮੇਂ ਸ਼੍ਰੀ ਗੁਰੂ ਰਵਿਦਾਸ ਮੰਦਿਰ ਧਰਮਸ਼ਾਲਾ ਬਾਹਰਲੀ ਬਸਤੀ ਪਹੁੰਚ ਤੇ ਪ੍ਰਬੰਧਕ ਕਮੇਟੀ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ ਅਤੇ ਸੰਗਤਾਂ ਵਾਸਤੇ ਦਲਜਿੰਦਰ ਸਿੰਘ ਜੁਗਨੂੰ ਪਤਨੀ ਸ੍ਰੀਮਤੀ ਗੁਰਪ੍ਰੀਤ ਕੌਰ ਦੇ ਬਲਾਕ ਸੰਮਤੀ ਮੈਂਬਰ ਚੁਣੇ ਜਾਣ ਦੀ ਖੁਸ਼ੀ ਵਿੱਚ ਚਾਹ ਪਕੌੜਿਆਂ ਦਾ ਲੰਗਰ ਅਤੁੱਟ ਵਰਤਿਆਂ ਗਿਆ। ਪ੍ਰਬੰਧਕ ਕਮੇਟੀ ਦਲਜਿੰਦਰ ਸਿੰਘ ਜੁਗਨੂੰ ਪਤਨੀ ਸ੍ਰੀਮਤੀ ਗੁਰਪ੍ਰੀਤ ਕੌਰ ਲੋਈ ਤੇ ਸ਼ਾਲ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਧਾਨ ਜੋਗਿੰਦਰ ਸਿੰਘ, ਵਾਈਸ ਪ੍ਰਧਾਨ ਭੁਪਿੰਦਰ ਸਿੰਘ, ਸਕੱਤਰ ਸੁਖਵਿੰਦਰ ਸਿੰਘ, ਖ਼ਜ਼ਾਨਚੀ ਗੁਰਮੀਤ ਸਿੰਘ, ਅਵਤਾਰ ਸਿੰਘ ਛੋਟਾ, ਸਰਬਜੀਤ ਸਿੰਘ ਬੱਬੀ, ਬਲਵੀਰ ਸਿੰਘ ਤੋਂ ਇਲਾਵਾਂ ਭਾਰੀ ਗਿਣਤੀ ਵਿੱਚ ਸੰਗਤਾਂ ਆਦਿ ਹਾਜ਼ਰ ਸਨ। ਪ੍ਰਬੰਧਕ ਕਮੇਟੀ ਵੱਲੋਂ ਦਿੱਤੇ ਸਹਿਯੋਗ ਲਈ ਤਹਿਦਿਲੋਂ ਧੰਨਵਾਦ ਕੀਤਾ ਅਤੇ ਸਹਿਯੋਗੀ ਸੱਜਣਾਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਸਟੇਜ ਸਕੱਤਰ ਦੀ ਭੂਮਿਕਾ ਰਣਵੀਰ ਦੁਸਾਂਝ ਨੇ ਬਾਖੂਬੀ ਨਿਭਾਈ।
👇👇👇👇👇👇👇👇👇👇
DOSANJH LIVE NEWS CHANNEL 🔔
👉🖋ਪੱਤਰਕਾਰ ਸੁਰਿੰਦਰਪਾਲ ਕੁੱਕੂ
📱94644-84366👈
📱95016-78108👈 ਹਰ ਖਬਰ
ਲਗਵਾਉਣ ਲਈ ਸਪੰਰਕ ਕਰੋ।
📱ਹਰ ਖਬਰ ਸਭ ਤੋਂ ਪਹਿਲਾਂ ਦੇਖਣ ਲਈ ਇਸ ਚੈਨਲ ਨੂੰ ਸਬਸਕਾਰਇਬ ਕਰੋ,👍 ਕਰੋ ਨਾਲ ਹੀ🔔ਘੰਟੀ ਦਾ ਬਟਨ ਦਬਾਉ।
Доступные форматы для скачивания:
Скачать видео mp4
-
Информация по загрузке: