ਅਕਾਲ ਅਕੈਡਮੀ ਮੁਕਤਸਰ ਵਿਖੇ ਨਸ਼ਾ ਵਿਰੋਧੀ ਦਿਵਸ ਮਨਾਇਆ ਗਿਆ।
Автор: Akal Academy Muktsar
Загружено: 2025-07-30
Просмотров: 741
ਅਕਾਲ ਅਕੈਡਮੀ ਮੁਕਤਸਰ ਵਿਖੇ ਨਸ਼ਾ ਵਿਰੋਧੀ ਦਿਵਸ ਮਨਾਇਆ ਗਿਆ।
ਅਕਾਲ ਅਕੈਡਮੀ ਮੁਕਤਸਰ ਵਿਖੇ ਨਸ਼ਾ ਵਿਰੋਧੀ ਅਤੇ ਗੈਰ ਕਾਨੂੰਨੀ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਮਨਾਇਆ ਗਿਆ । ਇਹ ਜਾਗਰੂਕਤਾ ਪ੍ਰੋਗਰਾਮ ਅਕਾਲ ਨਸ਼ਾ ਮੁਕਤੀ ਕੇਂਦਰਾਂ ਵੱਲੋਂ ਅਕਾਲ ਕਾਲਜ ਆਫ਼ ਹੈਲਥ ਐਂਡ ਅਲਾਈਡ ਸਾਇੰਸਜ਼, ਇੰਟਰਨਲ ਯੂਨੀਵਰਸਿਟੀ, ਬੜੂ ਸਾਹਿਬ ਦੇ ਸਹਿਯੋਗ ਨਾਲ ਕਰਵਾਇਆ ਗਿਆ। ਇਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਤੋਂ ਜਾਣੂ ਕਰਵਾਉਂਦੀ ਫਿਲਮ ਦਿਖਾਈ ਗਈ, ਅਤੇ ਮਨੋਵਿਗਿਆਨ ਦੇ ਮਾਹਰ ਡਾਕਟਰਾਂ ਨੇ ਨਸ਼ੇ ਕਰਨ ਦੇ ਕਾਰਨਾਂ ਅਤੇ ਇਲਾਜ ਬਾਰੇ ਵਿਸਥਾਰ ਨਾਲ ਜਾਗਰੂਕ ਕੀਤਾ। ਡਾਕਟਰ (ਕਰਨਲ) ਰਜਿੰਦਰ ਸਿੰਘ ਅਤੇ ਹੋਰ ਮਾਹਰਾਂ ਵੱਲੋਂ ਨਸ਼ਿਆਂ ਦੀ ਰੋਕਥਾਮ ਉੱਤੇ ਵਿਚਾਰ ਚਰਚਾ ਕੀਤੀ ਗਈ। ਇਸ ਸਮਾਰੋਹ ਵਿੱਚ ਸ਼ਾਮਿਲ ਸਾਰੇ ਭਾਗੀਦਾਰਾਂ ਨੇ ਨਸ਼ਾ ਮੁਕਤ ਅਤੇ ਸਿਹਤਮੰਦ ਜੀਵਨ ਜਾਂਚ ਧਾਰਨ ਕਰਨ ਦੀ ਸਹੁੰ ਚੁੱਕੀ। ਸਕੂਲ ਪ੍ਰਿੰਸੀਪਲ ਸ੍ਰੀਮਤੀ ਸਿੰਬਲਪ੍ਰੀਤ ਕੌਰ ਗਰੇਵਾਲ ਜੀ ਨੇ ਸਾਰੇ ਵਿਦਿਆਰਥੀਆਂ ਨੂੰ ਗੁਰਮਤਿ ਮਾਰਗ ਤੇ ਚਲਦਿਆਂ ਬਾਣੀ ਅਤੇ ਬਾਣੇ ਦੇ ਧਾਰਨੀ ਹੋ ਕੇ ਸਿਹਤਮੰਦ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕਰਨ ਦਾ ਸੰਦੇਸ਼ ਦਿੱਤਾ ਇਸ ਮੌਕੇ ਵਿਦਿਆਰਥੀ ਅਤੇ ਸਮੂਹ ਸਟਾਫ ਮੈਂਬਰ ਸ਼ਾਮਿਲ ਸਨ।
Доступные форматы для скачивания:
Скачать видео mp4
-
Информация по загрузке: