ਦੀਵਾਲੀ ਤੋਂ ਪਹਿਲਾਂ ਪੁਲਿਸ ਦਾ ਫਲੈਗ ਮਾਰਚ, ਪਬਲਿਕ ਸੁਰੱਖਿਆ ਲਈ ਪ੍ਰਸ਼ਾਸਨ ਚੌਕਸ
Автор: LMI TV PUNJAB
Загружено: 2025-10-20
Просмотров: 11
#lmitvpunjab #newsindia #crimenews #interpol #indianpolice #californiaprison #gurdaspurpolice #gurdaspur #batalapolice #dgppunjabpolice #crimenews #Gurdaspur #shrihargobindpur #dipwali
ਦੀਵਾਲੀ ਦੇ ਮੌਕੇ ਪੁਲਿਸ ਪ੍ਰਸ਼ਾਸਨ ਵੱਲੋਂ ਕੱਢਿਆ ਗਿਆ ਫਲੈਗ ਮਾਰਚ
ਪੁਲਿਸ ਪਬਲਿਕ ਦੀ ਸੁਰੱਖਿਆ ਲਈ ਵਚਨਬੱਧ – ਡੀ.ਐਸ.ਪੀ. ਹਰੀਸ਼ ਬਹਿਲ
ਗੁਰਦਾਸਪੁਰ/ਸ੍ਰੀ ਹਰਗੋਬਿੰਦਪੁਰ ਸਾਹਿਬ (ਜਸਪਾਲ ਚੰਦਨ):
ਦੀਵਾਲੀ ਤਿਉਹਾਰ ਨੂੰ ਸ਼ਾਂਤੀਪੂਰਨ ਢੰਗ ਨਾਲ ਮਨਾਉਣ ਅਤੇ ਕਾਨੂੰਨ-ਵਿਵਸਥਾ ਬਰਕਰਾਰ ਰੱਖਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਸ੍ਰੀ ਹਰਗੋਬਿੰਦਪੁਰ ਸ਼ਹਿਰ ਵਿੱਚ ਵਿਸ਼ਾਲ ਫਲੈਗ ਮਾਰਚ ਕੱਢਿਆ ਗਿਆ। ਇਹ ਮਾਰਚ ਡੀ.ਜੀ.ਪੀ. ਪੰਜਾਬ ਗੌਰਵ ਯਾਦਵ, ਐੱਸ.ਐੱਸ.ਪੀ. ਬਟਾਲਾ ਸੁਹੇਲ ਕਾਸਮ ਮੀਰ ਦੇ ਹੁਕਮਾਂ ਅਨੁਸਾਰ ਡੀ.ਐਸ.ਪੀ. ਹਰੀਸ਼ ਬਹਿਲ ਦੀ ਅਗਵਾਈ ਹੇਠ ਕੱਢਿਆ ਗਿਆ।
ਇਸ ਮੌਕੇ ਐੱਸ.ਐਚ.ਓ. ਸੁਖਵਿੰਦਰ ਸਿੰਘ ਸਮੇਤ ਪੁਲਿਸ ਵਿਭਾਗ ਦੇ ਕਈ ਅਧਿਕਾਰੀ ਅਤੇ ਮੁਲਾਜ਼ਮ ਹਾਜ਼ਰ ਸਨ। ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਹੋਏ ਫਲੈਗ ਮਾਰਚ ਦੌਰਾਨ ਪੁਲਿਸ ਨੇ ਲੋਕਾਂ ਨੂੰ ਸੁਰੱਖਿਆ ਸੰਬੰਧੀ ਜਾਗਰੂਕ ਕੀਤਾ ਅਤੇ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ।
ਡੀ.ਐਸ.ਪੀ. ਹਰੀਸ਼ ਬਹਿਲ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੁਲਿਸ ਪਬਲਿਕ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਸ਼ੱਕੀ ਵਿਅਕਤੀ ਜਾਂ ਵਸਤੂ ਨਜ਼ਰ ਆਵੇ ਤਾਂ ਤੁਰੰਤ ਉਸਦੀ ਸੂਚਨਾ ਪੁਲਿਸ ਨੂੰ ਦੇਣ।
ਇਸ ਮੌਕੇ ਏ.ਐਸ.ਆਈ. ਸਕੱਤਰ ਸਿੰਘ, ਏ.ਐਸ.ਆਈ. ਸਰਵਨ ਸਿੰਘ, ਐੱਨ.ਐਸ.ਆਈ. ਰਵਿੰਦਰ ਸਿੰਘ, ਏ.ਐਸ.ਆਈ. ਰਛਪਾਲ ਸਿੰਘ, ਐੱਚ.ਸੀ. ਹਰਦੇਵ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਹਾਜ਼ਰ ਸਨ।
Доступные форматы для скачивания:
Скачать видео mp4
-
Информация по загрузке: